Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਵੱਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਵਾਬ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੌਦਾ ਸਾਧ ਨੂੰ ਮੁਆਫ ਕੀਤੇ ਜਾਣ 'ਤੇ ਉਸ ਫੈਸਲੇ ਦਾ ਸਵਾਗਤ ਕਰਨਾ ਅਤੇ ਗੁਰਬਾਣੀ "ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥" ਦਾ ਉਲਟਾ ਅਰਥ ਕਰਣ 'ਤੇ, ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਸਿੰਘ ਨਾਦ ਰੇਡਿਓ 'ਤੇ ਆਪਣੇ ਵੀਚਾਰ ਦਿੱਤੇ।

ਰੇਡਿਓ ਸੰਚਾਲਕ ਸ. ਗੁਲਜ਼ਾਰ ਸਿੰਘ ਵੱਲੋਂ ਪੁਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਨੇ ਕਿਹਾ ਕਿ ਪੰਜ ਸੌ ਸਾਲ ਪਹਿਲਾਂ ਜਦੋਂ ਗੁਰੂ ਨਾਨਕ ਸਾਹਿਬ ਨੇ ਬਾਬਰ ਦੇ ਜ਼ੁਲਮ ਵਿਰੁੱਧ ਆਵਾਜ਼ ਉਠਾਈ ਅਤੇ ਗੁਰਬਾਣੀ 'ਚ ਇਹ ਸ਼ਬਦ ਅੰਕਿਤ ਕੀਤਾ "ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥..."

- ਕੀ ਬਾਬਰ ਨੂੰ ਗੁਰੂ ਸਾਹਿਬ ਨੇ ਮੁਆਫ ਕਰ ਦਿੱਤਾ ਸੀ?
- ਕੀ ਗੁਰੂ ਅੰਗਦ ਸਾਹਿਬ ਨੇ ਹੁਮਾਊਂ ਨੂੰ ਮੁਆਫ ਕਰ ਦਿੱਤਾ ਸੀ?
- ਕੀ ਗੁਰੂ ਅਰਜਨ ਸਾਹਿਬ ਨੇ ਗੁਰਬਾਣੀ ਨੂੰ ਇੱਕ ਥਾਂ ਇਕੱਠਾ ਕਰਕੇ ਆਦਿ ਗ੍ਰੰਥ ਦੀ ਰਚਨਾ ਸਮੇਂ ਉਹ ਬਾਣੀ ਕੱਢ ਦਿੱਤੀ ਸੀ?
- ਜੇ ਜਹਾਂਗੀਰ ਨੇ ਗੁਰੂ ਹਰਗੋਬਿੰਦ ਸਾਹਿਬ ਦੀ ਜਹਾਂਗੀਰ ਨਾਲ ਵਾਰਤਲਾਪ ਹੋਈ, ਕੀ ਗੁਰੂ ਸਾਹਿਬ ਨੇ ਇਹ ਸੋਚਿਆ ਕਿ ਹੁਣ ਤਾਂ ਗਲਬਾਤ ਹੋ ਚੁਕੀ ਹੈ, ਹੁਣ ਗੁਰਬਾਣੀ 'ਚੋਂ ਇਹ ਸ਼ਬਦ ਕੱਢ ਦਿੱਤਾ ਜਾਵੇ?


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top