Share on Facebook

Main News Page

ਪ੍ਰਕਾਸ਼ ਬਾਦਲ ਨੂੰ ਸੰਗਤ ਦੀ ਥਾਂ ਕਾਲੀਆਂ ਝੰਡੀਆਂ ਦੇ ਦਰਸ਼ਨ, ਕਿਸਾਨਾਂ ਤੇ ਮਜ਼ਦੂਰਾਂ ਦੇ ਵਿਰੋਧ ਕਾਰਨ ਸੰਗਤ ਦਰਸ਼ਨ ਛੱਡ ਕੇ ਕਰਨੀ ਪਈ ਮੀਟਿੰਗ

ਅਵਤਾਰ ਸਿੰਘ ਬਾਵਾ
ਖਡੂਰ ਸਾਹਿਬ, 26 ਨਵੰਬਰ: ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਅਸਤੀਫੇ਼ ਬਾਅਦ ਖਾਲੀ ਹੋਈ ਖਡੂਰ ਸਾਹਿਬ ਸੀਟ ’ਤੇ ਜ਼ਿਮਨੀ ਚੋਣ ਦੀ ਤਿਆਰੀ ਵਜੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਹਲਕੇ ਵਿੱਚ ਸੰਗਤ ਦਰਸ਼ਨ ਸ਼ੁਰੂ ਕਰ ਦਿੱਤੇ ਹਨ ਪਰ ਅੱਜ ਪਹਿਲੇ ਦਿਨ ਹੀ ਪਿੰਡ ਭਰੋਵਾਲ ਵਿਖੇ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਾਲੀਆਂ ਝੰਡੀਆਂ ਫਡ਼ ਕੇ ਰੋਸ ਪ੍ਰਦਰਸ਼ਨ ਕਰੇ ਰਹੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਪੁਲੀਸ ਨੇ ਸੰਗਤ ਦਰਸ਼ਨ ਵਾਲੀ ਜਗ੍ਹਾ ਤੋਂ ਕੁਝ ਗਜ਼ ਦੂਰੀ ’ਤੇ ਰੋਕ ਲਿਆ। ਇਸ ’ਤੇ ਕਿਸਾਨਾਂ-ਮਜ਼ਦੂਰਾਂ ਨੇ ਤਰਨ ਤਾਰਨ-ਗੋਇੰਦਵਾਲ ਸਾਹਿਬ ਸੜਕ ’ਤੇ ਜਾਮ ਲਗਾ ਦਿੱਤਾ।

ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਮੁੱਖ ਮੰਤਰੀ ਨੂੰ ਸੰਗਤ ਦਰਸ਼ਨ ਵਿਚਾਲੇ ਛੱਡ ਕੇ ਕਿਸਾਨ ਆਗੂਆਂ ਨਾਲ ਮੀਟਿੰਗ ਕਰਨੀ ਪਈ। ਕਿਸਾਨ ਆਗੂਆਂ ਨੇ ਕਿਹਾ ਕਿ 12 ਅਕਤੂਬਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਕੁਝ ਮੰਗਾਂ ਮੰਨ ਲਈਆਂ ਸਨ ਪਰ ਇਨ੍ਹਾਂ ਨੂੰ ਹਾਲੇ ਤਕ ਲਾਗੂ ਨਹੀਂ ਕੀਤਾ ਗਿਆ। 17 ਨਵੰਬਰ ਨੂੰ ਵੀ ਕਿਸਾਨਾਂ ਨਾਲ ਮੀਟਿੰਗ ਕਰਨ ਦੀ ਗੱਲ ਕੀਤੀ ਪਰ ਫਿਰ ਟਾਲ-ਮਟੋਲ ਸ਼ੁਰੂ ਕਰ ਦਿੱਤਾ। ਮੁੱਖ ਮੰਤਰੀ ਨੇ ਕਿਸਾਨ ਵਫ਼ਦ ਨੂੰ ਭਰੋਸਾ ਦਿੱਤਾ ਕਿ 7 ਦਸੰਬਰ ਨੂੰ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ ਜਾਵੇਗੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top