Share on Facebook

Main News Page

ਸ਼ਰੋਮਣੀ ਕਮੇਟੀ ਨੇ ਸੌਦਾ ਸਾਧ ਨੂੰ ਦਿੱਤੀ ਮੁਆਫੀ ਬਾਰੇ ਦਿੱਤੇ ਇਸ਼ਤਿਹਾਰਾਂ ਤੇ ਖਰਚੇ 91 ਲੱਖ ਰੁਪਏ

November 26, 2015 | By ਸੁਖਵਿੰਦਰ ਸਿੰਘ
ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਵੱਲੋਂ ਅੱਜ ਅੰਤ੍ਰਿਗ ਕਮੇਟੀ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਅੰਤ੍ਰਿਗ ਕਮੇਟੀ ਮੈਂਬਰਾਂ ਵੱਲੋਂ ਸ਼੍ਰੌਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਤੋਂ ਸੌਦਾ ਸਾਧ ਨੂੰ ਦਿੱਤੀ ਗਈ ਮੁਆਫੀ ਨੂੰ ਜਾਇਜ਼ ਠਹਿਰਾਉਣ ਲਈ ਅਖਬਾਰਾਂ ਵਿੱਚ ਦਿੱਤੇ ਗਏ ਇਸ਼ਤਿਹਾਰਾਂ ਦਾ ਹਿਸਾਬ ਮੰਗਿਆ ਗਿਆ। ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਉਸ ਗਲਤ ਫੈਸਲੇ ਦੇ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਦੀ ਗੋਲਕ ਵਿੱਚੋਂ 91 ਲੱਖ ਰੁਪਏ ਖਰਚ ਕਤਿੇ ਗਏ ਹਨ। ਇਹ ਜਾਣਕਾਰੀ ਸਿੱਖ ਸਿਆਸਤ ਨੂੰ ਅੰਤ੍ਰਿਗ ਕਮੇਟੀ ਮੈਂਬਰ ਸੁਖਦੇਵ ਸਿੰਘ ਭੌਰ ਵੱਲੋਂ ਦਿੱਤੀ ਗਈ।

ਜਿਕਰਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਤੋਂ ਸੌਦਾ ਸਾਧ ਨੂੰ ਦਿੱਤੀ ਗਈ ਮੁਆਫੀ ਦੇ ਫੈਸਲੇ ਦਾ ਸਿੱਖ ਸੰਗਤ ਵੱਲੋਂ ਵੱਡੇ ਪੱਧਰ ਤੇ ਵਿਰੋਧ ਹੋਇਆ ਸੀ ਜਿਸ ਦੇ ਚਲਦਿਆਂ ਬਾਅਦ ਵਿੱਚ ਪੰਜਾਂ ਤਖਤਾਂ ਦੇ ਜਥੇਦਾਰਾਂ ਨੂੰ ਉਹ ਫੈਂਸਲਾ ਵਾਪਿਸ ਵੀ ਲੈਣਾ ਪਿਆ ਸੀ, ਪਰ ਸ਼੍ਰੋਮਣੀ ਕਮੇਟੀ ਵੱਲੋਂ ਉਸ ਗਲਤ ਫੈਂਸਲੇ ਨੂੰ ਜਾਇਜ਼ ਸਾਬਿਤ ਕਰਨ ਲਈ ਕਈ ਦਿਨ ਲਗਾਤਾਰ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ, ਤੇ ਜਿਸ ਦਿਨ ਫੈਂਸਲਾ ਵਾਪਿਸ ਲਿਆ ਗਿਆ ਉਸ ਦਿਨ ਵੀ ਸ਼੍ਰੋਮਣੀ ਕਮੇਟੀ ਵੱਲੋਂ ਇਹ ਇਸ਼ਤਿਹਾਰ ਅਖਬਾਰਾਂ ਵਿੱਚ ਛਪਵਾਇਆ ਗਿਆ ਸੀ। ਗੁਰੂ ਦੀ ਗੋਲਕ ਵਿੱਚੋਂ ਗਲਤ ਫੈਂਸਲੇ ਲਈ ਖਰਚ ਕੀਤੇ ਗਏ 91 ਲੱਖ ਰੁਪਏ ਕਈ ਸਵਾਲ ਖੜੇ ਕਰਦੇ ਹਨ।

ਪ੍ਰੈਸ ਕਾਨਫਰੰਸ ਦੌਰਾਨ ਇਸ਼ਤਿਹਾਰਾਂ ਬਾਰੇ ਪੁੱਛੇ ਜਾਣ ਤੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਐਗਜ਼ੈਕਟਿਵ ਕਮੇਟੀ ਵੱਲੋਂ ਉਨ੍ਹਾਂ ਇਸ਼ਤਿਹਾਰਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ, ਕਿਉਂਕਿ ਉਹ ਇਸ਼ਤਿਹਾਰ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਮੱਦੇਨਜ਼ਰ ਰੱਖ ਕੇ ਦਿੱਤੇ ਗਏ ਸਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top