Share on Facebook

Main News Page

ਮੁਕਤਸਰ ਵਿਖੇ ਮਾਘੀ ਮੇਲੇ 'ਤੇ ਅਕਾਲੀ ਦਲ ਬਾਦਲ ਦੀ ਰੈਲੀ ਵਿੱਚ ਰੋਸ ਪਰਦਰਸਨ ਕਰ ਰਹੇ ਬੇਰੋਜ਼ਗਾਰ ਲਾਇਨਮੈਨਾਂ ਨੂੰ ਕੁੱਟਿਆ ਗਿਆ

14 ਜਨਵਰੀ 2016 ਬੇਰੁਜਗਾਰ ਲਾਈਨਮੈਨ ਯੂਨੀਅਨ ਵੱਲੋਂ ਰਹਿੰਦੇ 4000 ਲਾਈਨਮੈਨਾਂ ਦੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ 'ਤੇ ਅਕਾਲੀ ਦਲ ਬਾਦਲ ਦੀ ਰੈਲੀ ਵਿੱਚ ਰੋਸ ਪਰਦਰਸਨ ਕੀਤਾ ਗਿਆ। ਜਦੋਂ ਸੁਖਬੀਰ ਬਾਦਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਰਨ ਛੋਹ ਧਰਤੀ 'ਤੇ ਆਪਣੇ ਭਾਸਣ ਦੌਰਾਨ ਆਉਣ ਵਾਲੇ ਦਿਨਾਂ ਵਿੱਚ 1 ਲੱਖ ਤੇਰਾਂ ਹਜ਼ਾਰ ਬੇਰੁਜਗਾਰਾਂ ਨੂੰ ਨੌਕਰੀਆਂ ਦੇਣ ਦੇ ਝੂਠ ਮਾਰ ਰਹੇ ਸੀ, ਤਾਂ ਪੰਡਾਲ ਵਿੱਚ ਹਾਜਰ ਬੇਰੁਜਗਾਰ ਲਾਈਨਮੈਨਾਂ ਨੇ ਪੰਜਾਬ ਸਰਕਾਰ ਮੁਰਦਾਬਾਦ ਤੇ ਸੁਖਬੀਰ ਬਾਦਲ ਮੁਰਦਾਬਾਦ ਨਾਅਰੇ ਲਾਉਣੇ ਸੁਰੂ ਕਰ ਦਿੱਤੇ।

ਪੰਜਾਬ ਪੁਲਿਸ ਤੇ ਅਕਾਲੀ ਵਰਕਰਾਂ ਨੇ ਲਾਈਨਮੈਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਤੇ ਪੰਥਕ ਸਰਕਾਰ ਕਹਾਉਣ ਵਾਲਿਆਂ ਨੇ ਪੱਗਾਂ ਪੈਰਾਂ ਵਿੱਚ ਰੋਲੀਆਂ ਤੇ ਕੇਸਾਂ ਦੀ ਬੇਅਦਬੀ ਕੀਤੀ ਤੇ 10 ਸਾਥੀਆਂ ਨੂੰ ਗਿਰਫਤਾਰ ਕਰਕੇ ਮਲੋਟ ਸਦਰ ਥਾਣੇ ਵਿੱਚ ਬੰਦ ਕੀਤਾ ਹੋਇਆ ਹੈ, ਜੇਕਰ ਸਰਕਾਰ ਨੇ ਹੁਣ ਵੀ ਸਾਡੀ ਮੰਗ ਵੱਲ ਧਿਆਨ ਨਾ ਦਿੱਤਾ ਤਾਂ 26 ਜਨਵਰੀ ਨੂੰ ਮੁੱਖ ਮੰਤਰੀ ਨੂੰ ਤੇ ਉਪ ਮੁੱਖ ਮੰਤਰੀ ਨੂੰ ਝੰਡਾ ਲਹਿਰਾਉਣ ਨਹੀਂ ਦਿੱਤਾ ਜਾਵੇਗਾ, ਮਰਨ ਵਰਤ 'ਤੇ ਬੈਠੇ ਸੂਬਾ ਪ੍ਰਧਾਨ ਤੇ ਸੰਘਰਸ਼ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜਿੰਮੇਵਾਰ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਹੋਵੇਗੀ !!!


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹੁ



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top