Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਸੂਰਤ ਵਿਖੇ ਦੋ ਦਿਨ (17 - 18 ਜਨਵਰੀ) ਗੁਰਮਤਿ ਵੀਚਾਰਾਂ ਦੀ ਸਾਂਝ ਕੀਤੀ

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਸੂਰਤ ਵਿਖੇ ਦੋ ਦਿਨ (17 - 18 ਜਨਵਰੀ) ਗੁਰਮਤਿ ਵੀਚਾਰਾਂ ਦੀ ਸਾਂਝ ਕੀਤੀ। ਕੀਰਤਨ ਕਰਦਿਆਂ ਪਹਿਲੇ ਦੀਵਾਨ 'ਚ "ਨਾਨਕ ਪਾਰਖੁ ਆਪਿ ਜਿਨਿ ਖੋਟਾ ਖਰਾ ਪਛਾਣਿਆ ॥" ਅਤੇ ਅਗਲੇ ਦਿਨ "ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥" ਸ਼ਬਦ ਰਾਹੀਂ ਗੁਰਮਤ ਵਿਚਾਰਾਂ ਦੀ ਸਾਂਝ ਕੀਤੀ। ਜਿਸ ਵਿਚ ਉਨ੍ਹਾਂ ਨੇ ਰੋਜ਼ਾਨਾ ਅਰਦਾਸ ਦੇ ਆਰੰਭ ਵਿੱਚ ਪੜੀ ਜਾਣ ਵਾਲੀ "ਭਗੌਤੀ" ਦੀ ਜਾਣਕਾਰੀ ਸੰਗਤਾਂ ਨੂੰ ਦਿੱਤੀ, ਅਤੇ ਸੰਗਤਾਂ ਨੂੰ ਉਸ ਦੇ ਪਰੂਫ ਵੀ ਦਿਖਾਏ। ਨਾਲ ਹੀ ਅੰਮ੍ਰਿਤ ਕੀਰਤਨ ਪੋਥੀ ਵਿਚ ਦਰਜ ਭਾਈ ਗੁਰਦਾਸ ਦੂਜੇ ਦੀ ਇੱਕ ਰਚਨਾ, "ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ..." ਜਿਸ ਵਿਚ ਸਿੱਖਾਂ ਨੂੰ ਬਦਨਾਮ ਦੀ ਸਾਜ਼ਿਸ਼ ਤੋਂ ਸੰਗਤਾਂ ਨੂੰ ਸੁਚੇਤ ਕੀਤਾ। ਉਨ੍ਹਾਂ ਨੇ "ਦੇਹ ਸਿਵਾ ਬਰ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋਂ" ਦੀ ਅਸਲੀਅਤ ਵੀ ਕੌਮ ਦੇ ਸਾਹਮਣੇ ਰੱਖੀ। ਉਪਰੰਤ ਸੰਗਤਾਂ ਅਤੇ ਪ੍ਰਬੰਧਕ ਵੀਰਾਂ ਨੇ ਨਿਘੀ ਵਿਦਾਇਗੀ ਦੇ ਕੇ ਵਿਦਾ ਕੀਤਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹੁ



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top