Share on Facebook

Main News Page

ਅਕਾਲੀ ਦਲ (ਅ) 'ਆਪ' ਨਾਲ ਮਿਲਕੇ ਵੀ ਚੋਣ ਲੜਣ ਦਾ ਵਿਚਾਰ ਕਰ ਸਕਦਾ ਹੈ
-: ਸਿਮਰਨਜੀਤ ਸਿੰਘ ਮਾਨ

ਕਪੂਰਥਲਾ, 3 ਮਾਰਚ (ਅਮਰਜੀਤ ਕੋਮਲ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ 2017 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਨਾਲ ਮਿਲਕੇ ਲੜਣ ਬਾਰੇ ਵੀ ਵਿਚਾਰ ਹੋ ਸਕਦਾ ਹੈ, ਬਸ਼ਰਤੇ ਜੇ ਆਮ ਆਦਮੀ ਪਾਰਟੀ ਪੰਜਾਬ ਪ੍ਰਤੀ ਆਪਣੀ ਵਿਚਾਰਧਾਰਾ ਨੂੰ ਸਪਸ਼ਟ ਕਰੇ। ਇਹ ਸ਼ਬਦ ਸ: ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਅ) ਨੇ ਪਿੰਡ ਖੁਸਰੋਪੁਰ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ।

ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕਾਨੂੰਨੀ ਲੜਾਈ ਲੜੇਗਾ ਤੇ ਪੰਜਾਬ ਦਾ ਪਾਣੀ ਕਿਸੇ ਵੀ ਸੂਰਤ ਵਿਚ ਹਰਿਆਣਾ ਨੂੰ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕੇਂਦਰੀ ਬਜਟ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਕੇਂਦਰ ਸਰਕਾਰ ਵੱਲੋਂ 100 ਕਰੋੜ ਰੁਪਏ ਦੇ ਫ਼ੰਡ ਦੇਣ 'ਤੇ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਿਹਾ ਕਿ ਪ੍ਰਕਾਸ਼ ਉਤਸਵ ਸਬੰਧੀ ਹੋਣ ਵਾਲੇ ਸਮਾਗਮਾਂ 'ਤੇ ਸਮੁੱਚਾ ਖ਼ਰਚਾ ਗੁਰੂ ਕੀ ਗੋਲਕ ਵਿਚੋਂ ਹੀ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਜਾਟ ਅੰਦੋਲਨ ਦੌਰਾਨ ਜੋ ਕੁੱਝ ਵਾਪਰਿਆ ਬਹੁਤ ਹੀ ਮੰਦਭਾਗਾ ਹੈ। ਸ. ਮਾਨ ਨੇ ਕਿਹਾ ਕਿ ਪੰਜਾਬ ਵਿਚ ਸਿੱਖ, ਹਿੰਦੂ ਤੇ ਮੁਸਲਮਾਨ ਭਾਈਚਾਰੇ ਨੂੰ ਇੱਕਜੁੱਟ ਹੋ ਕੇ ਰਹਿਣਾ ਚਾਹੀਦਾ ਹੈ ਤੇ ਹਿੰਦੂ ਭਰਾਵਾਂ ਨੂੰ ਆਪਣੀ ਬੋਲੀ ਹਿੰਦੀ ਦੀ ਬਜਾਏ ਪੰਜਾਬੀ ਲਿਖਾਕੇ ਪੰਜਾਬੀ ਕੌਮੀਅਤ ਸਵੀਕਾਰ ਕਰਨੀ ਚਾਹੀਦੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਨੂੰ ਸੱਤਾ ਵਿਚ ਲਿਆਉਣ ਤਾਂ ਜੋ ਪੰਜਾਬ ਦੇ ਲਟਕਦੇ ਮਸਲੇ ਹੱਲ ਕਰਾਏ ਜਾ ਸਕਣ। ਇਸ ਮੌਕੇ ਨਰਿੰਦਰ ਸਿੰਘ ਖੁਸਰੋਪੁਰ, ਸੁਖਜੀਤ ਸਿੰਘ ਡਰੋਲੀ, ਹਰਨੇਕ ਸਿੰਘ ਬਿਹਾਰੀਪੁਰ, ਜਗਦੀਪ ਸਿੰਘ ਵੰਝ, ਲਖਬੀਰ ਸਿੰਘ ਲੱਖਾ, ਸੁਲੱਖਣ ਸਿੰਘ ਸ਼ਾਹਕੋਟ, ਰਵਿੰਦਰ ਸਿੰਘ ਲਾਡੀ, ਬਲਜਿੰਦਰ ਸਿੰਘ ਖੁਸਰੋਪੁਰ, ਸੁਰਿੰਦਰ ਸਿੰਘ ਖੁਸਰੋਪੁਰ, ਅਜਮੇਲ ਸਿੰਘ ਜਰਮਨ ਆਦਿ ਹਾਜ਼ਰ ਸਨ।


ਟਿੱਪਣੀ:

ਪਹਿਲਾਂ ਤਾਂ ਇਹ ਗੱਲ ਮੰਨਣਯੋਗ ਨਹੀਂ... ਪਰ ਜੇ ਹੈ ਵੀ ਤਾਂ... "ਆਪ" ਪਾਰਟੀ ਅਕਲ ਵਰਤੇ, ਤੇ ਮਾਨ ਨਾਲ ਸਮਝੌਤਾ ਨਾ ਕਰੇ... ਇਸਨੇ ਖੁਦ ਤਾਂ ਡੁੱਬਣਾ ਹੀ ਹੈ, "ਆਪ" ਨੂੰ ਵੀ ਡੁਬਾਏਗਾ!!!  ... ਤੇ ਦੂਜੀ ਖਬਰ ਥੱਲੇ ਹੈ, ਉਹ ਵੀ ਸਿਮਰਨਜੀਤ ਸਿੰਘ ਮਾਨ ਅਤੇ ਤੇ ਅਕਾਲੀ ਦਲ ਅੰਮ੍ਰਿਤਸਰ (ਕੈਨੇਡਾ ਈਸਟ) ਦੇ ਪ੍ਰਧਾਨ ਸੁਖਮਿੰਦਰ ਸਿੰਘ ਹੰਸਰਾ ਕਹਿੰਦੇ ਹਨ ਕਿ ਆਪ ਦੇ ਸੀਨੀਅਰ ਲੀਡਰ ਸ. ਫੂਲਕਾ ਜੋ ਕਿ ਕੈਨੇਡਾ ਆ ਰਹੇ ਹਨ, ਉਨ੍ਹਾਂ ਦਾ ਸਮਾਜਿਕ ਬਾਇਕਾਟ ਕੀਤਾ ਜਾਵੇ... ਲੋਕ ਕਿਸਦੀ ਮੰਨਣ?

 ਬੱਚ ਕੇ ਮੋੜ ਤੋਂ...

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top