Share on Facebook

Main News Page

ਵਿਸ਼ਵ ਸਿੱਖ ਕਾਨਫਰੰਸ ਮੌਕੇ ਨਾਨਕਸ਼ਾਹੀ ਕੈਲੰਡਰ ਜਾਰੀ ਕਰਨਾ ਪ੍ਰਸੰਸਾਯੋਗ ਕਦਮ
-: ਪੰਥਕ ਤਾਲਮੇਲ ਸੰਗਠਨ
95920 93472, 98148 98802, 98149 21297, 98151 93839, 98883 53957

ਮੈਲਬੋਰਨ ਵਿਖੇ ਸੁਪਰੀਮ ਸਿੱਖ ਕੌਂਸਲ ਆਸਟ੍ਰੇਲੀਆ ਵਲੋਂ ਆਯੋਜਿਤ ਵਿਸ਼ਵ ਸਿੱਖ ਕਾਨਫਰੰਸ ਮੌਕੇ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਜਾਣਾ ਪ੍ਰਸੰਸਾਯੋਗ ਕਦਮ ਹੈ। ਕਿਉਂਕਿ ਪੰਥ-ਵਿਰੋਧੀ ਸ਼ਕਤੀਆਂ ਵਲੋਂ ਇਸ ਕੈਲੰਡਰ ਦੇ ਹੋਂਦ ਵਿਚ ਆਉਣ ਤੋਂ ਹੀ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਦੀਆਂ ਕਠਪੁਤਲੀ ਤਾਕਤਾਂ ਨੇ ਕੈਲੰਡਰ ਦਾ ਕਤਲ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਹੈ।

ਇਸ ਕਾਨਫਰੰਸ ਵਿਚ ਸ਼ਾਮਲ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਾਨਫਰੰਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੌਮ ਦੀ ਵਿਲੱਖਣਤਾ ਅਤੇ ਨਿਆਰੇਪਨ ਲਈ ਜਾਗਰੂਕ ਸੰਸਥਾਵਾਂ ਅਤੇ ਸ਼ਖਸੀਅਤਾਂ ਨੇ ਵੱਡੀ ਭੂਮਿਕਾ ਨਿਭਾਈ ਹੈ। ਇਸ ਨਾਲ ਕੌਮ ਦੀਆਂ ਭਾਵਨਾਵਾਂ ਦੀ ਸਹੀ ਤਰਜ਼ਮਾਨੀ ਹੋਈ ਹੈ। ਇਸੇ ਤਰ੍ਹਾਂ ਹੀ ਆਸਟ੍ਰੇਲੀਆ ਸਿੱਖ ਐਸੋਸੀਏਸ਼ਨ ਅਤੇ ਸਿੱਖ ਫੈਡਰੇਸ਼ਨ ਆਫ ਆਸਟ੍ਰੇਲੀਆ ਵਲੋਂ ਸਿਡਨੀ ਵਿਖੇ ਇਕ ਵੱਖਰੇ ਧਾਰਮਿਕ ਸਮਾਗਮ ਵਿਚ ਨਾਨਕਸ਼ਾਹੀ ਕੈਲੰਡਰ ਜਾਰੀ ਕਰਦਿਆਂ ਸਿੱਖ ਕੌਮ ਨੂੰ ਕੀਤੀ ਅਪੀਲ ਦਾ ਸਵਾਗਤ ਕੀਤਾ ਹੈ।

ਸੰਗਠਨ ਨੇ ਕਿਹਾ ਕਿ ਅੱਜ ਵਿਸ਼ਵ ਭਰ ਦੇ ਲੋਕ ਸਿੱਖਾਂ ਦੀ ਅਜ਼ਾਦ ਹਸਤੀ ਦੇ ਪ੍ਰਤੀਕ ਕੈਲੰਡਰ ਨੂੰ ਮਾਣ-ਤਾਣ ਦੇ ਰਹੇ ਹਨ, ਪਰ ਦੇਸ਼ ਅੰਦਰ ਸਿੱਖਾਂ ਦੀ ਵੱਖਰੀ ਪਛਾਣ ਨੂੰ ਪਛਾੜਨ ਵਾਲਾ ਤੰਗ-ਨਜ਼ਰੀਆ ਤੰਗ ਕਰ ਰਿਹਾ ਹੈ। ਜਿਸ ਦਾ ਅਣਖੀ ਕੌਮ ਸੂਝ ਤੇ ਸਿਆਣਪ ਨਾਲ ਮੁਕਾਬਲਾ ਕਰਦੀ ਰਹੇਗੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top