Share on Facebook

Main News Page

ਵੰਦੇ ਮਾਤਰਮ ਜਾਂ ਭਾਰਤ ਮਾਤਾ ਦੀ ਜੈ ਜ਼ਬਰਦਸਤੀ ਕਿਸੇ ਕੋਲੋਂ ਨਹੀਂ ਅਖਵਾਇਆ ਜਾ ਸਕਦਾ
-: ਸਵਾਮੀ ਅਗਨੀਵੇਸ਼

ਜਲੰਧਰ (26 ਮਾਰਚ, 2016): ਜੇ.ਐਨ.ਯੂ, ਹੈਦਰਾਬਾਦ ਯੂਨੀਵਰਸਿਟੀ, ਇਲਾਹਾਬਾਦ ਯੂਨੀਵਰਸਿਟੀ, ਬਨਾਰਸ ਯੂਨੀਵਰਸਿਟੀ ਚ ਚੱਲ ਰਹੇ ਏ.ਬੀ.ਪੀ. ਦੇ ਅੰਦੋਲਨ ਅਸਲ ਵਿਚ ਹਿੰਦੂਤਵ ਸੋਚ ਨੂੰ ਅੱਗੇ ਲਿਜਾਣ ਲਈ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਰਬ ਧਰਮ ਸੰਸਦ ਦੇ ਕੌਮੀ ਕਨਵੀਨਰ ਸਵਾਮੀ ਅਗਨੀਵੇਸ਼ ਨੇ ਕਿਹਾ ਹੈ ਕਿ ਕਿਸੇ ਵੀ ਕੰਮ ਵਿਚ ਕੱਟੜਵਾਦ ਨੁਕਸਾਨਦੇਹ ਹੈ ਤੇ ਇਸ ਨੂੰ ਹਰ ਹਾਲ ਵਿਚ ਖਤਮ ਕੀਤਾ ਜਾਣਾ ਚਾਹੀਦਾ ਹੈ।

ਉਨਾਂ ਕਿਹਾ ਕਿ ਭਾਰਤ ਦੀਆਂ ਯੂਨੀਵਰਸਿਟੀਆਂ ਤੇ ਹਿੰਦੂਤਵ ਦੇ ਕੱਸੇ ਜਾ ਰਹੇ ਸ਼ਿਕੰਜੇ ਦੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਾਣ ਬੁੱਝ ਕੇ ਯੂਨੀਵਰਸਿਟੀਆਂ ਚ ਆਰ.ਐਸ.ਐਸ. ਆਪਣੀ ਸੋਚ ਥੋਪ ਰਹੀ ਹੈ।

ਉਨ੍ਹਾਂ ਕਿਹਾ ਕਿ ਜੋ ਕੱਟੜਵਾਦਤਾ ਦਾ ਮਾਹੌਲ ਭਾਰਤ ਵਿਚ ਸਿਰਜਿਆ ਜਾ ਰਿਹਾ ਹੈ ਉਹ ਚਿੰਤਾ ਦਾ ਵੱਡਾ ਕਾਰਨ ਹੈ। ਉਨ੍ਹਾਂ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵੰਦੇ ਮਾਤਰਮ ਜਾਂ ਭਾਰਤ ਮਾਤਾ ਦੀ ਜੈ ਜ਼ਬਰਦਸਤੀ ਕਿਸੇ ਕੋਲੋਂ ਨਹੀਂ ਅਖਵਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤੋਂ ਡਰਾ ਧਮਕਾ ਕੇ ਅਜਿਹਾ ਕੁਹਾਇਆ ਜਾਂਦਾ ਹੈ ਤਾਂ ਇਹ ਕੋਈ ਵੀ ਸਹਿਣ ਨਹੀਂ ਕਰੇਗਾ।

ਆਰ.ਐਸ.ਐਸ. ਤੇ ਤਿੱਖਾ ਹਮਲਾ ਬੋਲਦਿਆਂ ਸਵਾਮੀ ਅਗਨੀਵੇਸ਼ ਨੇ ਕਿਹਾ ਕਿ ਉਹ ਦੇਸ਼ ਵਿਚ ਰਾਖਵਾਂਕਰਨ ਨੂੰ ਖਤਮ ਕਰਨ ਦੇ ਏਜੰਡੇ ਤੇ ਚੱਲ ਰਹੀ ਹੈ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਕਹਿ ਰਹੇ ਹਨ ਕਿ ਰਾਖਵਾਂਕਰਨ ਕਿਸੇ ਕੀਮਤ ਤੇ ਖਤਮ ਨਹੀਂ ਹੋਵੇਗਾ।

ਸਵਾਮੀ ਅਗਨੀਵੇਸ਼ ਨੇ ਕਿਹਾ ਕਿ ਜਦੋਂ ਵੀ.ਪੀ. ਸਿੰਘ ਸਰਕਾਰ ਨੇ ਮੰਡਲ ਕਮਿਸ਼ਨ ਲਿਆਂਦਾ ਸੀ ਤਾਂ ਆਰ.ਐਸ.ਐਸ. ਨੇ ਮੁਕਾਬਲੇ ਵਿਚ ਕਮੰਡਲ ਕਮਿਸ਼ਨ ਬਣਾਇਆ ਸੀ ਤੇ ਰਾਮ ਮੰਦਰ ਦੇ ਮੁੱਦੇ ਨੂੰ ਜਾਣ ਬੁੱਝ ਕੇ ਉਭਾਰਿਆ ਸੀ। ਉਨ੍ਹਾਂ ਕਿਹਾ ਕਿ 1925 ਵਿਚ ਬਣੀ ਆਰ.ਐਸ.ਐਸ. ਨੇ ਅੱਜ ਤੱਕ ਇਕ ਵੀ ਸਮਾਜ ਸੁਧਾਰ ਦਾ ਕੰਮ ਨਹੀਂ ਕੀਤਾ ਤੇ ਨਾ ਹੀ ਭਾਰਤ ਦੀ ਆਜ਼ਾਦੀ ਦੀ ਲਹਿਰ ਵਿਚ ਕੋਈ ਯੋਗਦਾਨ ਪਾਇਆ ਹੈ।

ਇਸ ਮੌਕੇ ਉਨ੍ਹਾਂ ਨਾਲ ਦਲਿਤ ਦਾਸਤਾਂ ਦੇ ਆਗੂ ਜੈ ਸਿੰਘ, ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਤੇ ਪੰਜਾਬੀ ਜਾਗ੍ਰਿਤੀ ਮੰਚ ਦੇ ਦੀਪਕ ਬਾਲੀ ਹਾਜ਼ਰ ਸਨ।

ਖ਼ਾਲਸਾ ਨਿਊਜ਼ ਕੋਈ ਅਖਾੜਾ ਜਾਂ ਜੰਗ ਦਾ ਮੈਦਾਨ ਨਹੀਂ, ਜਿੱਥੇ ਕੋਈ ਵੀ ਅਸਿਭਯਕ ਭਾਸ਼ਾ ਵਰਤੀ ਜਾਵੇ। ਫੇਕ FB Id's ਅਤੇ ਹੋਰ ਅਨਮਤੀ ਪਾਠਕਾਂ ਦੀ ਗੈਰ ਜਿੰਮੇਦਾਰਾਨਾ ਕੁਮੈਂਟ ਕਰਕੇ ਹੁਣ ਤੋਂ ਕੁਮੈਂਟ ਦੀ ਸੁਵਿਧਾ ਬੰਦ ਕਰ ਦਿੱਤੀ ਗਈ ਹੈ।
ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top