Share on Facebook

Main News Page

ਪਾਕਿਸਤਾਨ ਦੇ ਸਿੱਖ ਆਗੂ ਡਾ. ਸੂਰਨ ਸਿੰਘ ਦੇ ਕਤਲ ਵਿੱਚ ਹਿੰਦੂ ਆਗੂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਪੇਸ਼ਾਵਰ: ਪਾਕਿਸਤਾਨ ਸਿੱਖ ਆਗੂ ਸੂਰਨ ਸਿੰਘ ਦੇ ਕਤਲ ਕੇਸ ਵਿੱਚ ਪੁਲਿਸ ਨੇ ਇੱਕ ਹਿੰਦੂ ਆਗੂ ਬਲਦੇਵ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ।

ਮਲਾਕੰਦ ਡਿਵੀਜ਼ਨ ਦੇ ਉਪ ਮਹਾ ਨਿਰੀਖਕ ਆਜ਼ਾਦ ਖਾਨ ਨੇ ਬਲਦੇਵ ਕੁਮਾਰ ਦੀ ਗਿ੍ਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਹ ਜਲਦ ਹੀ ਇਸ ਗਿ੍ਫ਼ਤਾਰੀ ਬਾਰੇ ਜਾਣਕਾਰੀ ਦੇਣਗੇ । ਪੁਲਿਸ ਗਿ੍ਫ਼ਤਾਰੀ ਬਾਅਦ ਬਲਦੇਵ ਕੁਮਾਰ ਨੂੰ ਪੁੱਛਗਿੱਛ ਲਈ ਅਣ ਦੱਸੇ ਸਥਾਨ ‘ਤੇ ਲੈ ਗਏ ।

ਸਵਾਤ ਜ਼ਿਲ੍ਹੇ ਦੇ ਕੌਾਸਲਰ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਘੱਟ ਗਿਣਤੀ ਮਾਮਲਿਆਂ ਦੇ ਨੇਤਾ ਬਲਦੇਵ ਕੁਮਾਰ ਨੂੰ ਡਾ. ਸੂਰਨ ਸਿੰਘ ਦੀ ਹੱਤਿਆ ਦੇ ਦੋਸ਼ ‘ਚ ਗਿ੍ਫ਼ਤਾਰ ਕੀਤਾ ਗਿਆ ਜਿਸ ‘ਤੇ ਲਾਅ ਇਨਫੋਰਸਮੈਂਟ ਏਜੰਸੀਆਂ ਨੇ ਡਾ. ਸੂਰਨ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਭੂਮਿਕਾ ਹੋਣ ਦਾ ਦੋਸ਼ ਲਾਇਆ ਹੈ ।

ਪੁਲਿਸ ਅਨੁਸਾਰ ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਵਾ ਦੇ ਕੈਬਨਿਟ ਮੰਤਰੀ ਡਾ. ਸੂਰਨ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪੱਧਰ ਦੇ ਇਕ ਹਿੰਦੂ ਨੇਤਾ ਬਲਦੇਵ ਕੁਮਾਰ ਨੂੰ ਗਿ੍ਫ਼ਤਾਰ ਕੀਤਾ ਗਿਆ ਹਾਲਾਂਕਿ ਪਾਕਿਸਤਾਨੀ ਤਾਲਿਬਾਨ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ । ਸਿੱਖ ਨੇਤਾ ਡਾ. ਸੂਰਨ ਸਿੰਘ ਦੀ ਬੀਤੇ ਦਿਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ।

ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਇਕ ਬਿਆਨ ‘ਚ ਕਿਹਾ ਸੀ ਕਿ ਉਸ ਦੇ ਲੜਾਕਿਆਂ ਨੇ ਡਾ. ਸੂਰਨ ਸਿੰਘ ਨੂੰ  ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਬੁਨੇਰ ‘ਚ ਸਫ਼ਲਤਾ ਪੂਰਵਕ ਨਿਸ਼ਾਨਾ ਬਣਾਇਆ ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top