Share on Facebook

Main News Page

ਅਖੰਡ ਕੀਰਤਨੀ ਜਥੇ ਵੱਲੋਂ ਦਸਮ ਗ੍ਰੰਥ ਯਾਤਰਾ ਕਢੇ ਜਾਣ ‘ਤੇ ਇਤਰਾਜ !

ਅੰਮ੍ਰਿਤਸਰ (ਪੰਜਆਬ ਨਾਓ ਬਿਉਰੋ), ਅਖੰਡ ਕੀਰਤਨੀ ਜਥੇ ਵਲੋ ਦਸਮ ਗ੍ਰੰਥ ਯਾਤਰਾ ਕਢੇ ਜਾਣ ਅਤੇ ਦਸਮ ਗ੍ਰੰਥ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਰ੍ਹਾਂ ਅਖੰਡ ਪਾਠ ਕਰਵਾਏ ਜਾਣ ਤੇ ਇਤਰਾਜ ਕੀਤਾ ਹੈ। ਜਥੇ ਦੇ ਮੁਖੀ ਭਾਈ ਬਖਸ਼ੀਸ਼ ਸਿੰਘ ਦੇ ਦਸਤਖਤਾ ਹੇਠ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਕਿ ਗੁਰੂ ਗੋਬਿੰਦ ਸਿੰਘ ਜੀ ਨੇ 1708 ਵਿਚ ਗੁਰਤਾਗਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੋਪੀ ਸੀ।

ਉਨ੍ਹਾਂ ਕਿਹਾ ਕਿ ਦਸਮ ਦੀ ਬਾਣੀ ਪੜਣਾ ਅਲਗ ਗਲ ਹੈ, ਪਰ ਇਸ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਦਰਜਾ ਦੇਣਾ ਗੁਰੂ ਗੋਬਿੰਦ ਸਿੰਘ ਜੀ ਦੇ ਬਚਨਾ ਦੀ ਉਲੰਘਣਾ ਹੈ। ਪੰਥ ਦੋਖੀਆਂ ਨੂੰ ਸਮੁਚੀ ਸਿੱਖ ਕੌਮ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਏਕਤਾ, ਨਿਸ਼ਚਤਾ ਬਰਦਾਸ਼ਤ ਨਹੀਂ ਹੋ ਰਹੀ। ਜਿਸ ਕਰਕ। ਉਹ ਕੋਝੀਆਂ ਚਾਲਾਂ ਚਲ ਕੇ ਸਿੱਖ ਪੰਥ ਨੂੰ ਭਰਮ ਭੁਲੇਖਿਆ ਵਿਚ ਪਾ ਰਹੇ ਹਨ। ਸਿੱਖ ਰਹਿਤ ਮਰਿਯਾਦਾ ਵਿਚ ਸ਼ਪਸ਼ਟ ਲਿਖਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਮਾਨ ਕਿਸੇ ਵੀ ਹੋਰ ਗ੍ਰੰਥ ਦਾ ਪ੍ਰਕਾਸ਼ ਜਾਂ ਅਖੰਡ ਪਾਠ ਨਹੀਂ ਹੋ ਸਕਦਾ।

ਭਾਈ ਬਖਸ਼ੀਸ਼ ਸਿੰਘ ਨੇ ਕਿਹਾ ਕਿ ਪੰਥ ਦੋਖੀ ਲੋਕ ਗੁਰੂ ਕਾਲ ਵਿਚ ਵੀ ਧੀਰਮਲ, ਰਾਮ ਰਾਏ ਵਰਗੇ ਦੇਹਧਾਰੀ ਗੁਰੂ ਪੈਦਾ ਕਰਕੇ ਸਿੱਖਾਂ ਨੂੰ ਗੁੰਮਰਾਹ ਕਰਦੇ ਰਹੇ। ਹੁਣਵੀ ਉਹੀ ਸ਼ਕਤੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਦਸਮ ਗ੍ਰੰਥ ਦਾ ਪ੍ਰਕਾਸ਼ ਅਤੇ ਅਖੰਡ ਪਾਠ ਕਰਕੇ ਸਿੱਖਾਂ ਨੂੰ ਗੁੰਮਰਾਹ ਕਰ ਰਹੀਆਂ ਹਨ।

ਸ਼੍ਰੋਮਣੀ ਕਮੇਟੀ ਤੇ ਵਰਦਿਆਂ ਭਾਈ ਬਖਸ਼ੀਸ਼ ਸਿੰਘ ਨੇ ਕਿਹਾ ਕਿ ਇਸ ਮਾਮਲੇ ਤੇਸ਼੍ਰੋਮਣੀ ਕਮੇਟੀ ਦੀ ਮੀਣੀ ਚੁੱਪ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਵਲੋ ਵੀ ਆਪਣੇ ਸੋੜੇ ਹਿਤਾ ਲਈ ਤਖ਼ਤਾਂ ਦੇ ਜਥੇਦਾਰਾਂ ਨੂੰ ਵਰਤਣਾ ਕੌਮ ਲਈ ਮੰਦਭਾਗਾ ਹੈ। ਪੰਥ ਜਥੇਦਾਰਾਂ ਨੂੰ ਕਦੇ ਮੁਆਫ ਨਹੀਂ ਕਰੇਗਾ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top