Share on Facebook

Main News Page

ਪੱਪੂਆਂ ਵੱਲੋਂ ਡਾ. ਦਿਲਗੀਰ ਨੂੰ ਅਕਾਲ ਤਖ਼ਤ 'ਤੇ ਪੇਸ਼ ਹੋਣ ਦਾ ਆਦੇਸ਼

ਅੰਮ੍ਰਿਤਸਰ, 27 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ) : ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਅੱਜ ਪੰਜ ਜਥੇਦਾਰਾਂ ਦੀ ਹੋਈ ਬੈਠਕ ਵਿਚ ਵੱਖ-ਵੱਖ ਸਿੱਖ ਮਸਲੇ ਵਿਚਾਰੇ ਗਏ। ਬੈਠਕ ਉਪ੍ਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦਸਿਆ ਕਿ ਇਟਲੀ ਦੀ ਇਕ ਕੰਪਨੀ ਵਲੋਂ ਨਰਮ ਧਾਤ ਨਾਲ ਬਣਾਈ ਗਈ ਛੋਟੀ ਕ੍ਰਿਪਾਨ ਦੇ ਨਮੂਨੇ ਇਤਿਹਾਸਕ ਸਰੋਤਾਂ ਨੂੰ ਵਾਚਣ ਉਪ੍ਰੰਤ ਰੱਦ ਕਰ ਦਿਤੇ ਹਨ। ਉਨ੍ਹਾਂ ਦਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਿਖਾਰੀ ਜਸਵੰਤ ਸਿੰਘ ਖੋਸਾ, ਤਖ਼ਤ ਸ੍ਰੀ ਤਲਵੰਡੀ ਸਾਬੋ ਦੇ ਹੈੱਡ ਗ੍ਰੰਥੀ ਗਿ. ਜਗਤਾਰ ਸਿੰਘ, ਸ੍ਰੀ ਅਖੰਡ ਪਾਠ ਸਾਹਿਬ ਦੇ ਇੰਚਾਰਜ ਜਰਨੈਲ ਸਿੰਘ ਨੂੰ ਅਕਾਲ ਤਖਤ ਵਿਖੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਹੈ। ਸਿੱਖ ਬੀਬੀਆਂ ਨੂੰ ਦਰਬਾਰ ਸਾਹਿਬ ਵਿਖੇ ਕੀਰਤਨ ਦੀ ਆਗਿਆ ਦੇਣ ਸਬੰਧੀ ਉਨ੍ਹਾਂ ਕਿਹਾ ਕਿ ਅਜੇ ਪੁਰਾਣੀ ਪ੍ਰਥਾ ਹੀ ਜਾਰੀ ਰਹੇਗੀ ਪਰ ਇਹ ਮਾਮਲਾ ਜਥੇਦਾਰਾਂ ਦੀ ਬੈਠਕ 'ਚ ਵਿਚਾਰਿਆ ਜਾਵੇਗਾ। ਪਾਵਨ ਸਰੂਪਾਂ ਦੀ ਬੇਅਦਬੀ ਰੋਕਣ ਲਈ ਲਈ ਗਿਆਨੀ. ਗਰੁਬਚਨ ਸਿੰਘ ਨੇ ਗੁਰਦਵਾਰਾ ਕਮੇਟੀਆਂ ਨੂੰ ਠੀਕਰੇ ਪਹਿਰੇ ਦੇਣ ਦਾ ਆਦੇਸ਼ ਦਿਤਾ ਹੈ।

ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਦਿਲਗੀਰ ਦੀਆਂ ਲਿਖਤਾਂ ਪ੍ਰਤੀ ਦੇਸ਼-ਵਿਦੇਸ਼ ਦੀ ਸੰਗਤ ਵਲੋਂ ਕਈ ਇਤਰਾਜ਼ ਆਏ ਹਨ ਜਿਸ 'ਚ ਪੰਥਕ ਮਰਿਆਦਾਵਾਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਸਬੰਧੀ, ਅੰਮ੍ਰਿਤ, ਨਿਤਨੇਮ ਆਦਿ ਸਬੰਧੀ ਜੋ ਲਿਖਤਾਂ ਲਿਖੀਆਂ ਹਨ ਜਿਨ੍ਹਾਂ ਦਾ ਸਿੱਖ ਸੰਗਤ ਵਿਚ ਭਾਰੀ ਰੋਸ ਹੈ। ਇਸ ਸਬੰਧ ਵਿਚ ਅਕਾਲ ਤਖ਼ਤ ਵਲੋਂ ਲਿਖਤਾਂ ਦੀ ਪੜਤਾਲ ਕਰਨ ਲਈ ਵਿਦਵਾਨਾਂ ਦੀ ਕਮੇਟੀ ਗਠਤ ਕੀਤੀ ਸੀ। ਕਮੇਟੀ ਦੀ ਰੀਪੋਰਟ ਅਨੁਸਾਰ ਇਸ ਨੇ ਅਪਣੀਆਂ ਲਿਖਤਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਘਟੀਆ ਸ਼ਬਦਾਵਲੀ, ਅੰਮ੍ਰਿਤ, ਨਿਤਨੇਮ, ਅਰਦਾਸ, ਕਕਾਰ, ਦਸਮ ਬਾਣੀ ਧਾਰਮਕ ਅਸਥਾਨਾਂ ਦੀ ਪਵਿੱਤਰਤਾ ਦੀ ਸੇਵਾ ਸੰਭਾਲ ਅਤੇ ਦਮਦਮੀ ਟਕਸਾਲ ਸਬੰਧੀ ਬਹੁਤ ਨੀਵੇਂ ਪੱਧਰ ਦੇ ਸ਼ਬਦਾਂ ਦੀ ਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਦਿਲਗੀਰ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਅਪਣਾ ਸਪੱਸ਼ਟੀਕਰਨ ਨਹੀਂ ਦਿੰਦਾ ਤਦ ਤਕ ਸਿੱਖ ਸੰਗਤ ਉਸ ਨੂੰ ਮੂੰਹ ਨਾ ਲਾਉਣ ਅਤੇ ਕਿਸੇ ਵੀ ਧਾਰਮਕ, ਸਮਾਜਕ, ਰਾਜਨੀਤਕ ਸਟੇਜ 'ਤੋਂ ਉਸ ਨੂੰ ਨਾ ਬੋਲਣ ਦਿਤਾ ਜਾਵੇ ਅਤੇ ਇਸ ਵਲੋਂ ਲਿਖੀਆਂ ਕਿਤਾਬਾਂ 'ਤੇ ਰੋਕ ਲਾਈ ਜਾਂਦੀ ਹੈ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top