Share on Facebook

Main News Page

ਸ੍ਰੀ ਅਕਾਲ ਤਖਤ ਸਾਹਿਬ ਕਿਸੇ ਦੁਨਿਆਵੀ ਅਦਾਲਤ ਦੇ ਅਧੀਨ ਨਹੀਂ
-: ਕਿਰਪਾਲ ਸਿੰਘ ਬਡੂੰਗਰ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਰਾਬਤਾ ਨਿਊਜ਼) : ਬੀਤੇ ਕਂਲ੍ਹ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਇਤਿਹਾਸਕਾਰ ਹਰਜਿੰਦਰ ਸਿੰਘ ਦਿਲਗੀਰ ਦੀ ਪਟੀਸ਼ਨ ‘ਤੇ ਪੰਜ ਸਿੰਘ ਸਾਹਿਬਾਨ ਨੂੰ ਕੀਤੇ ਸੰਮਨਾਂ ਦੇ ਮਾਮਲੇ ‘ਤੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਕਿਸੇ ਦੁਨਿਆਵੀ ਅਦਾਲਤ ਦੇ ਅਧੀਨ ਨਹੀਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਖਾਲਸਾ ਪੰਥ ਦੀਆਂ ਸਨਾਮਨਤ ਹਸਤੀਆਂ ਸਾਰੇ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬ ਵੀ ਕਿਸੇ ਵੀ ਦੁਨਿਆਵੀ ਅਦਾਲਤ ਨੂੰ ਜਵਾਬਦੇਹ ਨਹੀਂ ਹਨ। ਉਹ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।

ਸ. ਬਡੂੰਗਰ ਨੇ ਕਿਹਾ ਕਿ ਉਹ ਸਿੱਖ ਪੰਥ ਦੇ ਅੰਦਰੂਨੀ ਮਾਮਲਿਆਂ ਵਿਚ ਅਦਾਲਤੀ ਦਖਲ ਨੂੰ ਮੰਦਭਾਗਾ ਮੰਲਦੇ ਹਨ। ਇਹ ਨਹੀਂ ਹੋਣਾ ਚਾਹੀਦਾ ਸੀ ਪਰ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਬਾਰੇ ਯੋਗ ਕਦਮ ਜ਼ਰੂਰ ਚੁੱਕੇਗੀ। ਸ. ਬਡੂੰਗਰ ਨੇ ਕਿਹਾ ਕਿ ਡਾ. ਹਰਜਿੰਦਰ ਸਿੰਘ ਦਿਲਗੀਰ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਦਾਲਤ ਦੇ ਹੁਕਮ ਉਪਰੰਤ ਹੀ ਯੋਗ ਕਾਰਵਾਈ ਕੀਤੀ ਜਾਵੇਗੀ।


ਟਿੱਪਣੀ: ਸਹੀ ਗੱਲ ਹੈ ਕਿ ਇਹ ਅਖੌਤੀ ਜਥੇਦਾਰ ਅਦਾਲਤ ਅਧੀਨ ਨਹੀਂ ਸਗੋਂ ਇਹ "ਬਾਦਲ ਦੀ ਲੱਤ" ਅਧੀਨ ਹਨ।

ਅਖੇ "ਸ੍ਰੀ ਅਕਾਲ ਤਖਤ ਸਾਹਿਬ ਕਿਸੇ ਦੁਨਿਆਵੀ ਅਦਾਲਤ ਦੇ ਅਧੀਨ ਨਹੀਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਖਾਲਸਾ ਪੰਥ ਦੀਆਂ ਸਨਾਮਨਤ ਹਸਤੀਆਂ ਸਾਰੇ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬ ਵੀ ਕਿਸੇ ਵੀ ਦੁਨਿਆਵੀ ਅਦਾਲਤ ਨੂੰ ਜਵਾਬਦੇਹ ਨਹੀਂ ਹਨ।"

ਬੇਵਕੂਫੋ! ਜਦੋਂ ਇਨ੍ਹਾਂ ਅਖੌਤੀ ਜਥੇਦਾਰਾਂ ਦੇ ਫੈਸਲੇ ਤੋਂ ਵਧੀਆ ਤੇ ਨਿਰਪੱਖ ਫੈਸਲੇ ਅਦਾਲਤਾਂ ਕਰਦੀਆਂ ਹਨ, ਜਿਵੇਂ :

- ਸਾਧ ਧੰਨਵੰਤ ਸਿਓਂ ਨੂੰ ਰੇਪ ਕੇਸ ਵਿੱਚ ਅਖੌਤੀ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਨੇ ਬਰੀ ਕਰ ਦਿੱਤਾ ਸੀ, ਪਰ ਅਦਾਲਤ ਨੇ ਉਸੇ ਸਾਧ ਨੂੰ 10 ਸਾਲ ਦੀ ਸਜ਼ਾ ਸੁਣਾਈ।

- ਸੌਦਾ ਸਾਧ ਨੂੰ ਬਿਨਾਂ ਮੰਗੇ ਮੁਆਫੀ ਦਿੱਤੀ ਗਈ, ਤੇ ਅਦਾਲਤ ਨੇ 20 ਸਾਲ ਦੀ ਸਜ਼ਾ ਦਿੱਤੀ, ਨਾਲੇ ਜੇਲ ਵਿੱਚ ਸੁੱਟਿਆ।...

ਕੀ ਇਹ ਕਾਫੀ ਨਹੀਂ ਇਨ੍ਹਾਂ ਨਾਲਾਇਕਾਂ ਦੀ ਨਾਲਾਇਕੀ ਦਾ ਸਬੂਤ? ਕਥਿਤ ਜਥੇਦਾਰ ਭਾਈ ਰਣਜੀਤ ਸਿੰਘ, ਗਿਆਨੀ ਪੂਰਨ ਸਿੰਘ, ਪ੍ਰੋ. ਮਨਜੀਤ ਸਿੰਘ, ਵੇਦਾਂਤੀ ਸਮੇਤ ਹੋਰ ਕਈ ਕਥਿਤ ਜਥੇਦਾਰਾਂ ਦੀ ਬੇਇਜ਼ਤੀ ਕਰਕੇ ਲਾਹਿਆ ਗਿਆ, ਉਦੋਂ ਨਹੀਂ ਖਿਆਲ ਆਇਆ ਕਿ ਇਹ ਸਨਮਾਨਿਤ ਹਸਤੀਆਂ ਨੇ !

ਕਿਰਪਾਲ ਸਿੰਘ ਬਡੂੰਗਰ ਜੀ, ਇੱਕ ਗੱਲ ਯਾਦ ਰੱਖਿਓ, ਸਿਵਾਏ ਧੂਤਿਆਂ ਤੇ ਪਖੰਡੀ ਸਾਧ ਬਾਬਿਆਂ ਤੋਂ ਤੁਹਾਨੂੰ ਕੋਈ ਨਹੀਂ ਪੁੱਛਦਾ, ਅੱਗੇ ਕਾਲਾ ਅਫਗਾਨਾ ਜੀ, ਜੋਗਿੰਦਰ ਸਿੰਘ ਸਪੋਕਸਮੈਨ, ਪ੍ਰੋ. ਦਰਸ਼ਨ ਸਿੰਘ ਵਾਲੇ ਮਾਮਲੇ ਵਿੱਚ ਤੁਹਾਡੀ ਚੰਗੀ ਕੁੱਤੇਖਾਣੀ ਹੋ ਚੁਕੀ ਹੈ, ਤੇ ਹੁਣ ਬਾਕੀ ਰਹਿੰਦੀ ਕਸਰ ਡਾ. ਦਿਲਗੀਰ ਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਕੱਢ ਦੇਣੀ ਹੈ।

- ਸੰਪਾਦਕ ਖ਼ਾਲਸਾ ਨਿਊਜ਼


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top