Share on Facebook

Main News Page

ਫਰੈਂਕਫਰਟ, ਜਰਮਨੀ ਵਿਖੇ ਭਾਈ ਸਰਬਜੀਤ ਸਿੰਘ ਧੂੰਦਾ ਨੇ ਗੁਰਮਤਿ ਵੀਚਾਰਾਂ ਕੀਤੀਆਂ; ਨਾਨਕਸ਼ਾਹੀ ਕੈਲੰਡਰ ਵੀ ਰੀਲੀਜ਼ ਕੀਤਾ ਗਿਆ

ਫਰੈਂਕਫਰਟ (28 ਦਸੰਬਰ 2017) ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜ਼ਰ ਕੌਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਦੋ ਰੋਜ਼ਾ ਮਹਾਨ ਸ਼ਹੀਦੀ ਸਮਾਗਮ ਕਰਵਾਏ ਗਏ। ਸਮਾਗਮਾਂ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਿੱਖ ਕੌਮ ਦੇ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੂੰਦਾ ਨੇ ਸੰਗਤਾਂ ਨੂੰ ਜਿਥੇ ਗੁਰੂ ਗ੍ਰੰਥ ਸਾਹਿਬ ਜੀ ਆਪ ਪੜ੍ਹਣ ਅਤੇ ਵਿਚਾਰਨ ਦੀ ਸਿੱਖਿਆ ਦਿੱਤੀ, ਉਥੇ ਦੂਜੇ ਪਾਸੇ ਹੀ ਉਹਨਾ ਸਮਾਜਿਕ ਬੁਰਾਇਆਂ ਨੂੰ ਵੀ ਖਤਮ ਕਰਨ ਲਈ ਸੰਗਤਾਂ ਨੂੰ ਪ੍ਰੇਰਿਆ।

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਦੀਵਾਨਾਂ ਵਿੱਚ ਹਾਜ਼ਰੀ ਭਰ ਕੇ ਭਾਈ ਸਾਹਿਬ ਦੇ ਵਿਚਾਰ ਸ੍ਰਵਣ ਕੀਤੇ। ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੇ ਭਾਈ ਸਰਬਜੀਤ ਸਿੰਘ ਧੂੰਦਾ ਦੀ ਹਾਜ਼ਰੀ ਵਿੱਚ 2018 ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ।

ਸਟੇਜਜ ਦੀ ਸੇਵਾ ਨਿਭਾ ਰਹੇ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ਅਤੇ ਭਾਈ ਸਰਬਜੀਤ ਸਿੰਘ ਧੂੰਦਾ ਅਤੇ ਦੂਰੋ ਨੇੜੀਓ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਸੇਵਾਦਾਰ ਭਾਈ ਬਲਕਾਰ ਸਿੰਘ ਬਰਿਆਰਾ ਨੇ ਸਮਾਗਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਣ ਲਈ ਸਹਿਯੋਗੀ ਵੀਰਾਂ ਅਤੇ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਪਰੰਤ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੇ ਭਾਈ ਸਰਬਜੀਤ ਸਿੰਘ ਧੂੰਦਾ ਨੂੰ ਸਨਮਾਨ ਚਿੰਨ੍ਹ ਭੇਂਟ ਕਰਦੇ ਹੋਏ ਨਿੱਘੀ ਵਦਾਇਗੀ ਦਿੱਤੀ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸਚ ਬੋਲਣ ਅਤੇ ਸਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top